Prabhat Times
ਲੁਧਿਆਣਾ। ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਵਿਚ ਏ.ਐਸ.ਜੀ. ਆਈ ਕੇਅਰ ਸੈਂਟਰ ਵੱਲੋਂ ਸਥਾਨਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਮਾਡਲ ਟਾਊਨ, ਲੁਧਿਆਣਾ ਵਿਖੇ ਅੱਖਾਂ ਦਾ ਨਿਰੀਖਣ ਕਰਨ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਦੌਰਾਨ 1 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਅੱਖਾਂ ਚੈਕ ਕਰਵਾਈਆਂ। ਇਹ ਕੈਂਪ ਅੱਜ ਤੇ ਕੱਲ ਦੋ ਦਿਨ ਚੱਲੇਗਾ।
ਚੇਅਰਮੈਨ ਸ੍ਰੀ ਬਿੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਸੂਬਾ ਕੋਰੋਨਾ ਮਹਾਂਮਾਰੀ ਤੋਂ ਅਜੇ ਪੂਰੀ ਤਰ੍ਹਾਂ ਨਾਲ ਉੱਭਰ ਨਹੀਂ ਸਕਿਆ ਹੈ ਅਤੇ ਕੋਰੋਨਾ ਕਾਲ ਦੋਰਾਨ ਆਮ ਜਨਤਾ ਵੱਖ-ਵੱਖ ਬਿਮਾਰੀਆਂ ਕਾਰਨ ਕਾਫੀ ਪ੍ਰਭਾਵਿਤ ਹੋਈ ਜਿਸ ਵਿੱਚ ਅੱਖਾਂ ਦੇ ਰੋਗ ਵੀ ਸ਼ਾਮਲ ਹਨ।
ਸ੍ਰੀ ਬਿੰਦਰਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਪ੍ਰਬੰਧਕ ਕਮੇਟੀ ਜਿਸ ਵਿੱਚ ਸ੍ਰ.ਸੁਰਿੰਦਰ ਪਾਲ ਸਿੰਘ ਬਿੰਦਰਾ, ਬਾਬਾ ਅਜੀਤ ਸਿੰਘ ਅਤੇ ਸ੍ਰ.ਕੰਵਲਜੀਤ ਸਿੰਘ ਦਾ ਵਡਮੁੱਲੇ ਸਹਿਯੋਗ ਲਈ ਧੰਨਵਾਦ ਕੀਤਾ।
ਉਨ੍ਹਾਂ ਏ.ਐਸ.ਜੀ. ਆਈ ਕੇਅਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਹੋਰ ਸੰਸਥਾਂਵਾਂ ਨੂੰ ਵੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਨਿਤਨ ਟੰਡਨ ਅਤੇ ਸ੍ਰ.ਧਰਮਵੀਰ ਸਿੰਘ ਵੀ ਮੌਜੂਦ ਸਨ।
ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਕੈਂਪ 05 ਅਤੇ 06 ਦਸੰਬਰ ਦੋ ਦਿਨ ਚਲਿਆ। ਇਸ ਕੈਂਪ ਵਿੱਚ ਅੱਖਾਂ ਦਾ ਨੀਰੀਖਣ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਸੂਬੇ ਦੇ ਵਸਨੀਕਾਂ ਦੇ ਭਲਾਈ ਅਤੇ ਸੇਵਾ ਲਈ ਹਮੇਸ਼ਾ ਤੱਤਪਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ।
ਅੱਖਾਂ ਦੇ ਪਰਦੇ ਦੇ ਮਾਹਰ ਡਾ.ਜੇਯੰਦਰਾ ਐਲਵਾਦੀ ਨੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਅਤੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਰਹਿਨੁਮਾਈ ਕਰਕੇ ਏ.ਐਸ.ਜੀ. ਆਈ ਕੇਅਰ ਸੈਂਟਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ।
ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਵੱਲੋਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਪਰਾਲੇ ਸਦਕਾ ਇਹ ਕੈਂਪ ਦਾ ਆਯੋਜਨ ਹੋਇਆ।
ये भी पढ़ें